News source
Azad Soch
RSS Feed of Azad Soch
Subscribe:.rss.atom.json.md
Overdue Last read · last published · next check
Last read 9 hours ago, longer than this feed's 2 hours schedule.
Latest articles

ਫ਼ਾਜ਼ਿਲਕਾ; 20 ਅਗਸਤ 2026: ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ, ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪਿਛਲੇ ਅੱਠ ਮਹੀਨਿਆਂ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਤਹਿਤ ਦਰਜ 924 ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਲਗਾਤਾਰ ਕਾਰਵਾਈ ਦੌਰਾਨ ਪੁਲਿਸ ਨੇ 41.124 ਕਿਲੋਗ੍ਰਾਮ ਹੈਰੋਇਨ, 3.85 ਗ੍ਰਾਮ ਕ੍ਰਿਸਟਲ ਮੈਥਾਮਫੇਟਾਮਾਈਨ, 6.503 ਕਿਲੋਗ੍ਰਾਮ ਅਫ਼ੀਮ, 42 ਗ੍ਰਾਮ ਚਰਸ,…

ਚੰਡੀਗੜ੍ਹ, 20 ਅਗਸਤ: 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 7 ਮਹੀਨੇ ਪੂਰੇ ਹੋਣ 'ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 1.16 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 62,641 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ…

ਚੰਡੀਗੜ੍ਹ/ਬੈਂਗਲੁਰੂ, 20 ਅਗਸਤ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਬੰਗਲੁਰੂ ਵਿਖੇ ਦੋ ਰੋਜ਼ਾ ਵਿਆਪਕ ਇਨਵੈਸਟਮੈਂਟ ਆਊਟਰੀਚ ਦੌਰਾਨ ਸੂਬੇ ਦੇ ਉੱਚ ਪੱਧਰੀ ਵਫ਼ਦ ਦੀ ਅਗਵਾਈ ਕੀਤੀ ਜਿਸ ਵਿੱਚ ਉਨ੍ਹਾਂ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਅਤੇ ਤਕਨਾਲੋਜੀ ਹੱਬ ਵਜੋਂ ਪੇਸ਼ ਕੀਤਾ ਜੋ ਟੀਅਰ-2 ਸਿਟੀ ਲਾਗਤ 'ਤੇ ਟੀਅਰ-1 ਸਿਟੀ ਸਮਰੱਥਾ ਪ੍ਰਦਾਨ ਕਰਦਾ ਹੈ। ਇਸ ਦੌਰਾਨ ਉਨ੍ਹਾਂ ਨਵੇਂ ਗਲੋਬਲ ਕੈਪੇਬਿਲਟੀ ਸੈਂਟਰ (ਜੀ.ਸੀ.ਸੀ.), ਆਈ.ਟੀ.…

ਚੰਡੀਗੜ੍ਹ/ਜਲੰਧਰ, 20 ਅਗਸਤ: ਪੰਜਾਬ ਪੁਲਿਸ, ਆਰ.ਸੀ.ਟੀ. ਐਨ.ਜੀ.ਓ.— ਜਮੀਲ ਪਾਵਰਟੀ ਐਕਸ਼ਨ ਲੈਬ (ਜੇ-ਪਾਲ) ਅਤੇ ਹਾਰਟੇਕ ਫਾਊਂਡੇਸ਼ਨ ਦੇ ਸਹਿਯੋਗ ਨਾਲ, ‘ Çਲੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਆਫ਼ ਵਿਮੈਨ ਇਨ ਪੰਜਾਬ ਪੁਲਿਸ’ ਵਿਸ਼ੇ ’ਤੇ ਅਧਾਰਤ ਸਾਲ ਭਰ ਚੱਲਣ ਵਾਲੀ ਸਿਖਲਾਈ ਪਹਿਲਕਦਮੀ ਅੱਜ 134 ਸਾਲ ਪੁਰਾਣੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਐਮਆਰਐਸਪੀਪੀਏ), ਫਿਲੌਰ ਵਿਖੇ ਸਫਲਤਾਪੂਰਵਕ ਮੁਕੰਮਲ ਹੋਈ। ਅੱਜ, ਤੀਜੇ ਗੇੜ ਦਾ ਆਖਰੀ ਦਿਨ ਗਰੁੱਪ ਟੀ1 ਸੀ—ਸਿਰਫ਼ ਔਰਤਾਂ ਲਈ…

ਚੰਡੀਗੜ੍ਹ/ਐਸ.ਏ.ਐਸ. ਨਗਰ (ਮੋਹਾਲੀ), 20 ਅਗਸਤ: ਪੰਜਾਬ ਦੀ ਸਰਕਾਰੀ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀਆਈਐਲਬੀਐਸ), ਮੋਹਾਲੀ ਵਿਖੇ ਇੱਕ ਹਫ਼ਤੇ ਵਿੱਚ ਤਿੰਨ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀਆਂ ਕਰਕੇ ਪੰਜਾਬ ਨੇ ਉੱਨਤ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ ਹਾਸਲ ਕਰ ਲਿਆ ਹੈ। ਇਹ ਪ੍ਰਾਪਤੀ ਸੂਬੇ ਦੇ ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ਵਿੱਚ ਉੱਨਤ ਟ੍ਰਾਂਸਪਲਾਂਟ ਸੇਵਾਵਾਂ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ ਹੈ। ਪੀਆਈਐਲਬੀਐਸ…

*ਚੰਡੀਗੜ੍ਹ; 20 ਅਗਸਤ:* ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਭਾਜਪਾ ਦੇ ਗੁਮਰਾਹਕੁੰਨ ਪ੍ਰਚਾਰ ਦਾ ਭਾਂਡਾ ਭੰਨਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਨੂੰ ਬਦਨਾਮ ਕਰਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਾਲ 2018 ਦੀ ਸੱਤ ਸਾਲ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਪੋਸਟ ਕਰਨ ਵਾਲੇ ਭਾਜਪਾ ਆਗੂਆਂ ਨੂੰ ਕਰੜੇ ਹੱਥੀਂ ਲਿਆ। ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੀਡੀਓ ਵਿੱਚ ਦਿਖਾਏ ਗਏ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦਾ ਨਿੱਜੀ ਤੌਰ 'ਤੇ ਦੌਰਾ ਕੀਤਾ…

ਚੰਡੀਗੜ੍ਹ, 20 ਅਗਸਤ 2026 - ਮਾਲ ਵਿਭਾਗ ਦੇ ਫੀਲਡ ਸਟਾਫ਼ ਦੀਆਂ ਮੰਗਾਂ ਦੇ ਹੱਲ ਲਈ ਇੱਕ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਮਾਲ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ, ਵਿੱਤ ਵਿਭਾਗ, ਐਡਵੋਕੇਟ ਜਨਰਲ (ਏ.ਜੀ.) ਦਫ਼ਤਰ ਦੇ ਅਧਿਕਾਰੀਆਂ ਅਤੇ ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਨੁਮਾਇੰਦਿਆਂ 'ਤੇ ਆਧਾਰਿਤ ਇੱਕ ਵਿਸ਼ੇਸ਼ ਸਾਂਝੀ ਕਮੇਟੀ ਗਠਿਤ ਕੀਤੀ ਜਾਵੇ, ਤਾਂ ਜੋ ਸੇਵਾਵਾਂ ਅਤੇ ਕਾਡਰ ਨਾਲ ਸਬੰਧਤ ਸਾਰੇ ਮਸਲਿਆਂ ਦਾ ਆਪਸੀ ਸਹਿਮਤੀ…

ਚੰਡੀਗੜ੍ਹ, 20 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ…

ਚੰਡੀਗੜ੍ਹ, 20 ਅਗਸਤ 2026 - ਸੂਬੇ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਅਤੇ ਤੇਜ਼-ਤਰਾਰ ਬਣਾਉਣ ਦੇ ਮਕਸਦ ਨਾਲ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਹੁਣ 'ਆਲ ਇੰਡੀਆ ਟੂਰਿਸਟ ਪਰਮਿਟ' (ਏ.ਆਈ.ਟੀ.ਪੀ) ਰੋਡ ਟਰਾਂਸਪੋਰਟ ਅਤੇ ਹਾਈਵੇਅ ਮੰਤਰਾਲੇ ਦੇ ਅਧਿਕਾਰਤ ਪੋਰਟਲ (ਪਰਿਵਹਨ) ਰਾਹੀਂ ਬਿਨੈਕਾਰਾਂ ਨੂੰ ਸਿੱਧੇ ਆਨਲਾਈਨ ਜਾਰੀ ਕੀਤੇ ਜਾਣਗੇ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ…

ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਬੁਢਾਪਾ ਪੈਨਸ਼ਨ ਸਕੀਮ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਦੇ ਬਜ਼ੁਰਗਾਂ ਨੂੰ ਆਰਥਿਕ ਸੁਰੱਖਿਆ ਦੇਣ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਯੋਗ ਬਣਾਉਣ ਲਈ ਸਰਕਾਰ…